ਹਰਿਆਣਾ ਦੇ ਭਾਜਪਾ ਵਿਧਾਇਕ ਵੱਲੋਂ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ

ਅੰਬਾਲਾ, 17 ਮਾਰਚ (ਏਜੰਸੀ)-ਹਰਿਆਣਾ ਦੇ ਭਾਜਪਾ ਵਿਧਾਇਕ ਅਸੀਮ ਗੋਪਾਲ ਨੇ ਅੱਜ ਇਹ ਕਹਿੰਦੇ ਹੋਏ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ 'ਚ ਐਸ.ਵਾਈ.ਐਲ. ਨਹਿਰ ਲਈ ਜ਼ਬਤ ਕੀਤੀ ਜ਼ਮੀਨ ਮਾਲਕਾਂ ਨੂੰ ਮੋੜਨ ਦਾ ਬਿਲ ਉਸ ਸਮੇਂ ਪਾਸ ਕੀਤਾ ਗਿਆ, ਜਦੋਂ ਕਿ ਇਸ ਸਬੰਧ 'ਚ ਮਾਮਲਾ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹੈ | ਅੰਬਾਲਾ ਸਿਟੀ ਦੇ ਇਸ ਵਿਧਾਇਕ ਨੇ ਦਾਅਵਾ ਕੀਤਾ ਹੈ ਕਿ ਰੋਪੜ ਤੇ ਪਟਿਆਲਾ ਜ਼ਿਲ੍ਹੇ 'ਚ ਨਹਿਰ ਨੂੰ ਪੂਰਨ ਦੇ ਲਈ ਕਰੀਬ 150 ਜੇ.ਸੀ.ਬੀ. ਮਸ਼ੀਨਾਂ ਲਗਾਈਆਂ ਗਈਆਂ ਹਨ ਜਿਸ ਤੋਂ ਪਤਾ ਲਗਦਾ ਹੈ ਕਿ ਉਥੇ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ |

Source: Ajit Jalandhar

Share this

Related Posts

Previous
Next Post »