'ਆਪ' ਦੀ ਬੇੜੀ ਪਾਰ ਲਾਉਣਗੇ ਕਿਸਾਨ ?

ਅੰਮ੍ਰਿਤਸਰ: 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਹਰ ਸਿਆਸੀ ਪਾਰਟੀ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਹੱਕ ਵਿੱਚ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਕਾਂਗਰਸ ਤੇ ਅਕਾਲੀ ਦਲ ਤੋਂ ਇਲਾਵਾ ਹੁਣ ਆਮ ਆਦਮੀ ਪਾਰਟੀ ਨੇ ਵੀ ਕਿਸਾਨਾਂ ‘ਤੇ ਡੋਰੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਹੁਣ ਵੇਖਣਾ ਹੋਏਗਾ ਕਿ ਕਿਸਾਨ ‘ਆਪ’ ਦੀ ਬੇੜੀ ਪਾਰ ਲਾਉਣਗੇ।

ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦੇ ਮੰਤਵ ਨਾਲ ਆਮ ਆਦਮੀ ਪਾਰਟੀ ਵੱਲੋਂ ਮਾਝੇ ਵਿੱਚ ਕਿਸਾਨ ਵਿੰਗ ਦਾ ਵਿਸਥਾਰ ਕੀਤਾ ਗਿਆ ਹੈ। ਇਸ ਵਿੰਗ ਵਿੱਚ ਸ਼ਾਮਲ ਕਾਰਕੁਨਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਰੋਕਣ ਲਈ ਸਰਗਰਮ ਭੂਮਿਕਾ ਨਿਭਾਉਣ। ਅੰਮ੍ਰਿਤਸਰ ਜ਼ੋਨ ਦੇ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਿਸਾਨ ਵਿੰਗ ਦੇ ਜ਼ੋਨਲ ਇੰਚਾਰਜ ਨਰਿੰਦਰ ਸਿੰਘ ਜੌਹਲ ਨੇ ਕਿਸਾਨ ਵਿੰਗ ਦਾ ਵਿਸਥਾਰ ਕਰਦਿਆਂ ਸੁਖਜਿੰਦਰ ਸਿੰਘ ਪਨੂੰ ਤੇ ਕੁਲਬੀਰ ਸਿੰਘ ਗੰਡੀਵਿੰਡ ਨੂੰ ਸੈਕਟਰ ਇੰਚਾਰਜ ਥਾਪਿਆ ਹੈ।

ਬਾਜਵਾ ਨੇ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਂਦੇ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿੱਚ ਸਦਾ ਹੀ ਕਿਸਾਨਾਂ ਦੇ ਨਾਂ ’ਤੇ ਰਾਜਨੀਤੀ ਕੀਤੀ ਹੈ ਤੇ ਭੋਲੇ-ਭਾਲੇ ਕਿਸਾਨਾਂ ਨੂੰ ਗੁੰਮਰਾਹ ਕਰਕੇ ਵੱਡੇ ਵਪਾਰਕ ਘਰਾਣਿਆਂ ਨੂੰ ਫਾਇਦਾ ਪੁੰਚਾਇਆ ਹੈ। ਜੇ ਅਕਾਲੀ ਭਾਜਪਾ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਬਾਰੇ ਗੰਭੀਰ ਹੁੰਦੇ ਤਾਂ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਰਾਸ਼ਟਰੀ ਮੰਡੀਕਰਨ ਸਕੀਮ ਤਹਿਤ ਪੰਜਾਬ ਨੂੰ ਵੀ ਲਿਆ ਜਾ ਸਕਦਾ ਸੀ।

Share this

Related Posts

Previous
Next Post »