ਅੰਮ੍ਰਿਤਸਰ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਨਾ ਦੇਣ ਵਾਲੇ ਅਰਦਾਸੀਏ ਬਲਬੀਰ ਸਿੰਘ ਫਰਾਸ਼ ਦਾ ਤਬਾਦਲਾ ਕੀਤਾ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਮਾਛੀਵਾੜੇ ਤਬਦੀਲ ਕਰ ਦਿੱਤਾ ਗਿਆ ਹੈ। ਅੱਜ ਸਵੇਰੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚਖੰਡ ਹਰਿਮੰਦਰ ਸਾਹਿਬ ਦੇ ਅਰਦਾਸੀਏ ਸਿੰਘ ਵੱਲੋਂ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਅਰਦਾਸੀਏ ਸਿੰਘ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਵੀ ਸਿਰੋਪਾ ਦੇਣ ਤੋਂ ਇਨਕਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵਿੱਚ ਕਾਫੀ ਹਲਚਲ ਪੈਦਾ ਹੋ ਗਈ ਸੀ। ਸ਼ਾਮ ਨੂੰ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ।
ਸੂਤਰਾਂ ਮੁਤਾਬਕ ਅੱਜ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਤਾਂ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਕਈ ਅਧਿਕਾਰੀ ਵੀ ਮੌਜੂਦ ਸਨ। ਸੱਚਖੰਡ ਹਰਿਮੰਦਰ ਸਾਹਿਬ ਵਿੱਚ ਮੌਜੂਦ ਵਿਅਕਤੀ ਮੁਤਾਬਕ ਜਦੋਂ ਬਾਦਲ ਨੇ ਮੱਥਾ ਟੇਕਿਆ ਤਾਂ ਇੱਕ ਅਧਿਕਾਰੀ ਵੱਲੋਂ ਅਰਦਾਸੀਏ ਬਲਬੀਰ ਸਿੰਘ ਫਰਾਸ਼ ਨੂੰ ਬਾਦਲ ਨੂੰ ਸਿਰੋਪਾ ਦੇਣ ਲਈ ਕਿਹਾ ਗਿਆ। ਅਰਦਾਸੀਆ ਬਲਬੀਰ ਸਿੰਘ ਸਿਰੋਪਾ ਦੇਣ ਦੀ ਥਾਂ ਗ੍ਰੰਥੀ ਸਿੰਘ ਕੋਲ ਚਲਾ ਗਿਆ। ਜਦੋਂ ਉਨ੍ਹਾਂ ਨੂੰ ਦੁਬਾਰਾ ਬੁਲਾ ਕੇ ਸਿਰੋਪਾ ਦੇਣ ਲਈ ਕਿਹਾ ਤਾਂ ਉਨ੍ਹਾਂ ਨੇ ਬਾਦਲ ਨੂੰ ਸਿਰਫ ਪਤਾਸਿਆਂ ਦਾ ਪ੍ਰਸ਼ਾਦ ਹੀ ਦਿੱਤਾ। ਇਸ ਮਗਰੋਂ ਬਾਦਲ ਬਿਨਾ ਸਿਰੋਪਾ ਲਏ ਹੀ ਹਰਿਮੰਦਰ ਸਾਹਿਬ ਤੋਂ ਬਾਹਰ ਆ ਗਏ।
ਜ਼ਿਕਰਯੋਗ ਹੈ ਕਿ ਅਰਦਾਸੀਏ ਬਲਬੀਰ ਸਿੰਘ ਫਰਾਸ਼ ਵੱਲੋਂ ਜਨਵਰੀ ਵਿੱਚ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਉਸ ਵੇਲੇ ਬਲਬੀਰ ਸਿੰਘ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਪੰਜਾਬ ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਸਿੱਖਾਂ ਨੂੰ ਇਨਸਾਫ਼ ਨਾ ਮਿਲਣ ਕਰਕੇ ਉਨ੍ਹਾਂ ਅਜਿਹਾ ਕੀਤਾ ਸੀ। ਅਰਦਾਸੀਏ ਵੱਲੋਂ ਸਿਰੋਪਾ ਨਾ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ‘ਤੇ ਕੋਈ ਕਾਰਵਾਈ ਇਸ ਲਈ ਨਹੀਂ ਕੀਤੀ ਗਈ ਸੀ ਕਿਉਂਕਿ ਸਰਕਾਰ ਤੋਂ ਨਾਰਾਜ਼ ਪੰਥ ਵੱਲੋਂ ਸ਼੍ਰੋਮਣੀ ਕਮੇਟੀ ਦਾ ਵਿਰੋਧ ਕੀਤਾ ਜਾ ਸਕਦਾ ਸੀ।
Source : ABP Sanja