Showing posts with label punjab ban drug. Show all posts
Showing posts with label punjab ban drug. Show all posts

ਪੰਜਾਬ 'ਚ ਲੱਗੇਗੀ ਸ਼ਰਾਬ 'ਤੇ ਪਾਬੰਦੀ ?

ਅੰਮ੍ਰਿਤਸਰ: ਪੰਜਾਬ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਾਈ ਜਾਵੇ। ਉਨ੍ਹਾਂ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਇਹ ਵੀ ਬੜੀ ਖੁਸ਼ੀ ਦੀ ਗੱਲ ਹੈ ਕਿ ਜਿਆਣੀ ਨੇ ਸ਼ਰਾਬ ਨੂੰ ਨਸ਼ਾ ਮੰਨਿਆ ਹੈ।

ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਜਿਆਣੀ ਨੇ ਬੜੀ ਹੀ ਮੁਸ਼ਕਲ ਨਾਲ ਇਹ ਗੱਲ ਮੰਨੀ ਹੈ ਕਿ ਸ਼ਰਾਬ ਵੀ ਨਸ਼ਾ ਹੈ ਤੇ ਇਹ ਸਿਹਤ ਖਰਾਬ ਕਰਨ ਦੇ ਨਾਲ-ਨਾਲ ਕਈ ਪਰਿਵਾਰ ਵੀ ਬਰਬਾਦ ਕਰਦੀ ਹੈ। ਚਾਵਲਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਕੋਲੋਂ ਕੁਝ ਸਿੱਖੇ ਤੇ ਗਲੀ-ਗਲੀ ਖੁੱਲ੍ਹੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਕਰਵਾਏ। ਪੰਜਾਬ ਸਰਕਾਰ ਨੂੰ ਬਿਹਾਰ ਤੋਂ ਵੀ ਕੁਝ ਜ਼ਰੂਰ ਸਿੱਖਣਾ ਚਾਹੀਦਾ ਹੈ।

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਪਹਿਲਾ ਕੰਮ ਸੂਬੇ ਵਿੱਚ ਸ਼ਰਾਬ ‘ਤੇ ਪਾਬੰਦੀ ਲਾਉਣ ਦਾ ਹੀ ਕੀਤਾ ਸੀ। ਹੁਣ ਤੰਬਾਕੂ ਉਤਪਾਦਾਂ ‘ਤੇ ਵੀ ਰੋਕ ਲਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਲੋਕ ਇਹ ਵੀ ਜਾਣਦੇ ਹਨ ਕਿ ਸਰਕਾਰ ਵੱਲੋਂ ਪੰਜਾਬ ਵਿੱਚ ਤੰਬਾਕੂ ਉਤਪਾਦਾਂ ਦੀ ਤਰਜ਼ ‘ਤੇ ਸ਼ਰਾਬ ‘ਤੇ ਰੋਕ ਕਿਉਂ ਨਹੀਂ ਲਾਈ ਜਾਂਦੀ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਸ਼ਰਾਬ ‘ਤੇ ਪਾਬੰਧੀ ਲਾਉਣ ਦੇ ਐਲਾਨ ਤੋਂ ਪਹਿਲਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਰਾਬ ਨਾ ਵੰਡਣ ਦਾ ਐਲਾਨ ਹੁਣ ਤੋਂ ਹੀ ਕਰ ਦੇਵੇ।